ਇਸ ਬਾਰੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀਏਪੀ ਤੇ ਹੋਰ ਖਾਦਾਂ ਨਾਲ ਬੇਲੋੜੇ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਕਾਰਵਾਈ ਲਈ ਛਾਪੇ ਮਾਰੇ ਜਾਣਗੇ। ਇਹ ਟੀਮਾਂ ਸਪਲਾਈ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੇ ਮਿਆਰ ਨੂੰ ਕਾਇਮ ਰੱਖਣਗੀਆਂ ਅਤੇ ਨਿਯਮਤ ਜਾਂਚ ਤੇ ਨਮੂਨੇ ਰਾਹੀਂ ਗੁਣਵੱਤਾ ਨਿਯੰਤਰਣ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਇਹ ਉੱਡਣ ਦਸਤੇ ਪ੍ਰਚੂਨ ਅਤੇ ਥੋਕ ਡੀਲਰਾਂ ਦੇ ਨਾਲ-ਨਾਲ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਅਤੇ ਮੰਡੀਕਰਨ ਯੂਨਿਟਾਂ ਦਾ ਦੌਰਾ ਕਰਨਗੇ ਤਾਂ ਜੋ ਰੇਟਾਂ ਦੀ ਨਿਗਰਾਨੀ ਕੀਤੀ ਜਾ ਸਕੇ।
0 Comments