Ticker

6/recent/ticker-posts

Header Ads Widget

LPU JALANDHAR: HIGHLIGHTS, COURSES ...

ਵਿਜੀਲੈਂਸ ਬਿਊਰੋ ਪੰਜਾਬ ਨੇ ਆਪਣੀ 'ਸ਼ਕਤੀਆਂ ਦੀ ਦੁਰਵਰਤੋਂ ਕੀਤੀ: ਹਾਈ ਕੋਰਟ

ਚੰਡੀਗੜ੍ਹ, 13 ਜਨਵਰੀ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਦੋ ਸਾਲ ਪਹਿਲਾਂ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਤੇ ਹੋਰਨਾਂ ਵਿਰੁੱਧ ਦਰਜ ਕੀਤੇ ਕੇਸ ਨੂੰ ਪਿਛਲੇ ਦਿਨੀਂ ਹੱਦ ਕਰ ਦਿੱਤਾ। ਅਦਾਲਤ ਅਨੁਸਾਰ ਵਿਜੀਲੈਂਸ ਨੇ ਅਜਿਹਾ ਪ੍ਰਾਈਵੇਟ ਰੀਅਲ ਅਸਟੇਟ ਕੰਪਨੀ ਨੂੰ ਫ਼ਾਇਦਾ ਪਹੁੰਚਾਉਣ ਲਈ ਕੀਤਾ ਸੀ।


ਹਾਈ ਕੋਰਟ ਨੇ ਮੰਨਿਆ ਕਿ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਤੇ ਹੋਰਨਾਂ ਵਿਰੁੱਧ ਕੇਸ ਦਰਜ ਕਰਨ ਸਮੇਂ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਇਹ ਟਿੱਪਣੀ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਕੇਸ ਨੂੰ ਰੱਦ ਕਰਦਿਆਂ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਦੇ ਹੋਏ, ਬਿਨਾਂ ਕਿਸੇ ਆਧਾਰ ਤੋਂ ਸਿਰਫ਼ ਪਟੀਸ਼ਨਕਰਤਾ ਨੂੰ ਤੰਗ ਅਤੇ ਜ਼ਲੀਲ ਕਰਨ ਲਈ ਕੇਸ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਇਸ ਸਬੰਧੀ ਨਵਜੋਤ ਸਿੰਘ ਨਾਮ ਦੇ ਵਿਅਕਤੀ ਵੱਲੋਂ 21 ਜੂਨ 2021 ਨੂੰ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਗਈ ਸੀ। 

ਉਸ ਨੇ ਆਪਣੀ ਸ਼ਿਕਾਇਤ ਵਿੱਚ ਉਦਯੋਗਿਕ ਪਲਾਟਾਂ ਦੀ ਗ਼ਲਤ ਢੰਗ ਨਾਲ ਵੰਡ ਤੇ ਤਬਾਦਲੇ ਕਰਨ ਦੇ ਦੋਸ਼ ਲਗਾਏ ਸਨ। ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੇ ਆਧਾਰ 'ਤੇ ਜਨਵਰੀ 2023 ਨੂੰ ਸ਼ਾਮ ਸੁੰਦਰ ਅਰੋੜਾ ਸਣੇ ਹੋਰਨਾਂ ਵਿਰੁੱਧ ਦਰਜ ਕੀਤਾ ਸੀ। ਇਸ ਕੇਸ ਖ਼ਿਲਾਫ਼ ਸ਼ਾਮ ਸੁੰਦਰ ਅਰੋੜਾ ਤੇ ਹੋਰਨਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਕਿਹਾ ਕਿ ਇਸ ਕੇਸ ਸਬੰਧੀ ਸ਼ਿਕਾਇਤ ਕਰਨ ਵਾਲੇ ਦਾ ਸ਼ਿਕਾਇਤ ਤੋਂ ਬਾਅਦ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ ਤੇ ਨਾ ਹੀ ਉਸ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ।

Post a Comment

0 Comments